ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਸੁਰਿੰਦਰ ਸ਼ਿੰਦਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੁੱਚੇ ਸੁਥਰੇ ਪੰਜਾਬੀ ਸਭਿਆਚਾਰ ਦੀ ਉਸਾਰੀ ਲਈ ਸਾਡਾ ਸਹਿਯੋਗ ਹਮੇਸ਼ਾਂ ਹਾਜ਼ਰ ਹੈ।
ਸਃ ਮਾਨ ਨੂੰ ਉਨ੍ਹਾਂ ਆਖਿਆ ਕਿ ਸਾਡੀ ਉਮਰ ਭਰ ਦੀ ਤਪੱਸਿਆ ਦਾ ਲਾਭ ਪੰਜਾਬੀਆਂ ਨੂੰ ਦੇਣ ਲਈ ਅਸੀਂ ਕਲਾਕਾਰ ਲੋਕ ਕੋਈ ਕਸਰ ਨਹੀਂ ਛੱਡਾਂਗੇ ਕਿਉਂਕਿ ਸੂਬੇ ਦੀ ਵਾਗਡੋਰ ਹੁਣ ਸਾਡੇ ਆਰਟਿਸਟ ਵੀਰ ਦੇ ਹੱਥ ਵਿੱਚ ਹੈ। ਸਃ ਮਾਨ ਨੇ ਵਿਸ਼ਵਾਸ ਦਿਵਾਇਆ ਕਿ ਸਭ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਨਾਲ ਹੀ ਪੰਜਾਬ ਨੂੰ ਰੰਗਲਾ ਤੇ ਸਦਾਬਹਾਰ ਵਿਕਾਸ ਮੁਖੀ ਪੰਜਾਬ ਬਣ ਸਕੇਗਾ।