ਚੰਡੀਗੜ੍ਹ : ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ‘ਚ ਤਾਪਮਾਨ ਵਧ ਗਿਆ ਹੈ ਅਤੇ ਲੋਕ ਦਿਨ ਵੇਲੇ ਗਰਮੀ ਮਹਿਸੂਸ ਕਰ ਰਹੇ ਹਨ।ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ 19 ਅਤੇ 20 ਫਰਵਰੀ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ ‘ਚ ਮਾਮੂਲੀ ਗਿਰਾਵਟ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ 18 ਫਰਵਰੀ ਤੋਂ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲੇਗਾ ਅਤੇ ਬਾਰਿਸ਼ ਹੋਵੇਗੀ। ਇਸ ਦੌਰਾਨ 5 ਤੋਂ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਉਪਰ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਵਾਧਾ ਜਾਰੀ ਰਹੇਗਾ। ਇਸ ਦੌਰਾਨ ਜੇਕਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਂਦਾ ਹੈ ਤਾਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।