Connect with us

ਇੰਡੀਆ ਨਿਊਜ਼

ਰਾਧਾ ਸੁਆਮੀ ਸਤਿਸੰਗ ਘਰਾਂ ’ਚ ਹੋਣ ਵਾਲੇ ਹਫ਼ਤਾਵਾਰੀ ਸਤਿਸੰਗ ਮੁਲਤਵੀ

Published

on

Weekly Satsang adjourned at Radha Swami Satsang houses

ਜਲੰਧਰ :   ਦੇਸ਼ ਵਿਚ ਕੋਰੋਨਾ ਮਹਾਮਾਰੀ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਆਪਣੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿਚ ਸਥਿਤ ਸਤਿਸੰਗ ਘਰਾਂ ਵਿਚ ਹੋਣ ਵਾਲੇ ਹਫ਼ਤਾਵਾਰੀ ਸਤਿਸੰਗ ਪ੍ਰੋਗਰਾਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਕੋਰੋਨਾ ਦੀ ਸ਼ੁਰੂਆਤ ਤੋਂ ਹੀ ਡੇਰਾ ਬਿਆਸ ਅਤੇ ਸਤਿਸੰਗ ਘਰਾਂ ਵਿਚ ਹੋਣ ਵਾਲੇ ਸਤਿਸੰਗ ਰੱਦ ਚੱਲ ਰਹੇ ਸਨ। ਹੁਣ ਕੁਝ ਸਮਾਂ ਪਹਿਲਾਂ ਹੀ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਦਿਆਂ ਸਤਿਸੰਗ ਘਰਾਂ ਵਿਚ ਹਫ਼ਤਾਵਾਰੀ ਸਤਿਸੰਗ ਸ਼ੁਰੂ ਕੀਤੇ ਗਏ ਸਨ ਪਰ ਇਕ ਵਾਰ ਫਿਰ ਮਹਾਮਾਰੀ ਦਾ ਪ੍ਰਕੋਪ ਤੇਜ਼ੀ ਨਾਲ ਫ਼ੈਲਣ ਲੱਗਾ ਹੈ, ਜਿਸ ਕਾਰਨ ਅਹਿਤਿਆਤ ਵਜੋਂ ਸਾਰੇ ਹਫ਼ਤਾਵਾਰੀ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

Facebook Comments

Trending