ਅਪਰਾਧ
ਪਤਨੀ ‘ਤੇ ਬਿਨਾਂ ਤਲਾਕ ਦੇ ਦੂਜਾ ਵਿਆਹ ਕਰਵਾਉਣ ਦਾ ਦੋਸ਼, ਗੁਰਦੁਆਰਾ ਸਾਹਿਬ ‘ਚ ਕੀਤਾ ਹੰਗਾਮਾ
Published
3 years agoon
ਲੁਧਿਆਣਾ : ਨਿਊ ਸੁਭਾਸ਼ ਨਗਰ ਇਲਾਕੇ ਵਿਚ ਉਸ ਸਮੇਂ ਹਾਈ ਵੋਲਟੇਜ ਡਰਾਮਾ ਹੋਇਆ ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ‘ਤੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਨ ਦਾ ਦੋਸ਼ ਲਾ ਕੇ ਗੁਰਦੁਆਰਾ ਸਾਹਿਬ ਵਿਚ ਹੰਗਾਮਾ ਕਰ ਦਿੱਤਾ। ਉਸ ਦੀ ਸ਼ਿਕਾਇਤ ‘ਤੇ ਪੁਲਸ ਵੀ ਮੌਕੇ ਤੇ ਪਹੁੰਚ ਗਈ ਤੇ ਗੁਰਦੁਆਰਾ ਸਾਹਿਬ ਚ ਚੱਲ ਰਹੇ ਪ੍ਰੋਗਰਾਮ ਨੂੰ ਰੋਕ ਦਿੱਤਾ ਗਿਆ। ਹਾਲਾਂਕਿ, ਦੂਜੀ ਧਿਰ ਨੇ ਵਿਆਹ ਦੇ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ।
ਨੌਜਵਾਨ ਗਗਨਦੀਪ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਪਰਮਦੀਪ ਸਿੰਘ ਨੇ ਦੱਸਿਆ ਕਿ ਗਗਨਦੀਪ ਦਾ ਅਜੇ ਤਲਾਕ ਨਹੀਂ ਹੋਇਆ ਹੈ। ਉਸ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਹੈ। ਦੋਵਾਂ ਦੀ 12 ਸਾਲ ਦੀ ਇਕ ਬੇਟੀ ਹੈ। ਬਿਨਾਂ ਤਲਾਕ ਲਏ ਉਸ ਦੀ ਪਤਨੀ ਗੁਰਦੁਆਰਾ ਸਾਹਿਬ ‘ਚ ਦੂਜਾ ਵਿਆਹ ਕਰਵਾ ਰਹੀ ਸੀ। ਗਗਨਦੀਪ ਦੇ ਦੋਸਤ ਨੇ ਉਸ ਨੂੰ ਆਪਣੀ ਪਤਨੀ ਦੇ ਦੂਜੇ ਵਿਆਹ ਬਾਰੇ ਦੱਸਿਆ। ਜਦੋਂ ਉਹ ਗੁਰਦੁਆਰਾ ਸਾਹਿਬ ਪਹੁੰਚਿਆ ਤਾਂ ਉਸ ਦੀ ਪਤਨੀ 55 ਸਾਲਾ ਵਿਅਕਤੀ ਨਾਲ ਵਿਆਹ ਕਰਵਾ ਰਹੀ ਸੀ।
ਗਗਨਦੀਪ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਸ਼ੁਕਰਾਨਾ ਲਈ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾ ਰਿਹਾ ਸੀ ਕਿਉਂਕਿ ਉਸ ਨੇ ਗਗਨਦੀਪ ਤੋਂ ਛੁਟਕਾਰਾ ਪਾ ਲਿਆ ਸੀ। ਉਸ ਦਾ ਵਿਆਹ 2007 ਵਿੱਚ ਗਗਨਦੀਪ ਨਾਲ ਹੋਇਆ ਸੀ। ਉਸਨੇ 2010 ਵਿੱਚ ਆਪਣੀ ਧੀ ਨੂੰ ਜਨਮ ਦਿੱਤਾ ਸੀ। ਜੁਲਾਈ ‘ਚ ਅਦਾਲਤ ਦੀ ਆਖਰੀ ਤਾਰੀਖ ਹੈ। ਇਸ ਵਿਚ ਉਹ ਗਗਨਦੀਪ ਤੋਂ ਛੁਟਕਾਰਾ ਪਾ ਲਵੇਗੀ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਭੂਪਦਰ ਸਿੰਘ ਨੇ ਵੀ ਕਿਹਾ ਕਿ ਵਿਆਹ ਨਹੀਂ ਸਗੋਂ ਅਰਦਾਸ ਹੋ ਰਹੀ ਸੀ । ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਤਲਾਕ ਮਿਲਣ ਤੋਂ ਬਾਅਦ ਉਸ ਦਾ ਦੁਬਾਰਾ ਵਿਆਹ ਕੀਤਾ ਜਾਵੇਗਾ।
ਥਾਣਾ ਟਿੱਬਾ ਦੀ ਪੁਲਸ ਨੇ ਦੱਸਿਆ ਕਿ ਪੁਲਸ ਨੂੰ ਔਰਤ ਨੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਨ ਦੀ ਸ਼ਿਕਾਇਤ ਦਿੱਤੀ ਸੀ। ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਪ੍ਰੋਗਰਾਮ ਨੂੰ ਪੁਲਿਸ ਨੇ ਰੋਕ ਦਿੱਤਾ ਹੈ। ਦੋਵਾਂ ਧਿਰਾਂ ਨੂੰ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
You may like
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
-
ਧਾਰਮਿਕ ਯਾਤਰਾ ਤੋਂ ਮੁੜਦੀ ਬੱਸ ‘ਤੇ ਨਸ਼ੇੜੀਆਂ ਦਾ ਹਮਲਾ, ਪੁਲਿਸ ਨੇ ਕੀਤੇ ਗ੍ਰਿਫਤਾਰ
-
ਸੁਨਿਆਰੇ ਨੂੰ ਬੰਦੀ ਬਣਾ ਕੇ ਕੀਤੀ ਲੱਖਾਂ ਦੀ ਲੁੱਟ, ਚਾਕੂ ਨਾਲ ਕੀਤੇ ਕਈ ਵਾਰ
-
ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ, ਕੀਤੀ ਭੰਨਤੋੜ ਤੇ ਕੁੱਟਮਾਰ