ਲੁਧਿਆਣਾ: ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਪਤੀ ਨੂੰ ਮਿਲਣ ਆਈ ਪਤਨੀ ਦੀ ਤਲਾਸ਼ੀ ਲੈਣ ’ਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਤੇ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਪੁਲੀਸ ਨੂੰ ਭੇਜੀ ਸ਼ਿਕਾਇਤ ਵਿੱਚ ਦੱਸਿਆ ਕਿ ਅੰਡਰ ਟਰਾਇਲ ਸਵਰਨਜੀਤ ਸਿੰਘ ਇੱਕ ਕੇਸ ਵਿੱਚ ਜੇਲ੍ਹ ਵਿੱਚ ਹੈ। ਸ਼ਾਮ ਕਰੀਬ 4.15 ਵਜੇ ਕੈਦੀ ਦੀ ਪਤਨੀ ਆਪਣੇ ਪਤੀ ਨੂੰ ਮਿਲਣ ਆਈ।ਉਸ ਦੀ ਤਲਾਸ਼ੀ ਲੈਣ ‘ਤੇ 02 ਗ੍ਰਾਮ ਭੂਰਾ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ‘ਤੇ ਸਥਾਨਕ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਗੁਰਪ੍ਰੀਤ ਕੌਰ ਦੇ ਖਿਲਾਫ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।