ਸਿਹਤਮੰਦ ਸਰੀਰ ਲਈ ਸਿਹਤਮੰਦ ਖਾਣਾ ਬਹੁਤ ਜ਼ਰੂਰੀ ਹੈ। ਸੁੱਕੇ ਮੇਵੇ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਤੱਤ ਪ੍ਰਦਾਨ ਕਰਦੇ ਹਨ। ਜਿਨ੍ਹਾਂ ‘ਚੋਂ ਬਦਾਮ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਬਦਾਮ ‘ਚ ਕਾਰਬੋਹਾਈਡਰੇਟ, ਫਾਈਬਰ, ਵਿਟਾਮਿਨ, ਖਣਿਜ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਕੋਲੈਸਟ੍ਰੋਲ ਨੂੰ ਘਟਾਉਣ ਤੋਂ ਲੈ ਕੇ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਕਾਰਬੋਹਾਈਡਰੇਟ ਭਾਰ ਘਟਾਉਣ ‘ਚ ਮਦਦ ਕਰਦੇ ਹਨ। ਦੂਜੇ ਪਾਸੇ ਫਾਈਬਰ ਦੀ ਮਾਤਰਾ ਤੁਹਾਡੇ ਪਾਚਨ ਤੰਤਰ ਨੂੰ ਸਿਹਤਮੰਦ ਰੱਖਦੀ ਹੈ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਤੁਸੀਂ ਬਦਾਮ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।
ਕਿਵੇਂ ਖਾਈਏ ਬਦਾਮ ?: ਬਦਾਮ ਦਾ ਸੇਵਨ ਕਰਨ ਨਾਲ ਦਿਮਾਗ ਵੀ ਤੇਜ਼ ਹੁੰਦਾ ਹੈ। ਇਸ ਤੋਂ ਇਲਾਵਾ ਇਹ ਭਾਰ ਘਟਾਉਣ ਅਤੇ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ ‘ਚ ਬਦਾਮ ਨੂੰ ਸ਼ਾਮਲ ਕਰ ਸਕਦੇ ਹੋ।
ਬਦਾਮ ਪਾਊਡਰ ਖਾਓ : ਭਾਰ ਘਟਾਉਣ ਲਈ ਤੁਸੀਂ ਬਦਾਮ ਦੇ ਪਾਊਡਰ ਦਾ ਸੇਵਨ ਕਰ ਸਕਦੇ ਹੋ। ਤੁਸੀਂ ਬਦਾਮ ਦਾ ਪਾਊਡਰ ਦੁੱਧ ਜਾਂ ਦਲੀਆ ‘ਚ ਮਿਲਾ ਕੇ ਸਵੇਰੇ ਖਾ ਸਕਦੇ ਹੋ। ਜੇਕਰ ਤੁਸੀਂ ਇਸ ਦਾ ਨਿਯਮਿਤ ਸੇਵਨ ਕਰਦੇ ਹੋ ਤਾਂ ਤੁਹਾਡਾ ਭਾਰ ਘੱਟ ਹੋਵੇਗਾ।
ਇੱਕ ਸਨੈਕ ਦੇ ਤੌਰ ਤੇ : ਤੁਸੀਂ ਸਨੈਕ ਦੇ ਤੌਰ ‘ਤੇ ਬਦਾਮ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਇਆ ਜਾਣ ਵਾਲਾ ਫਾਈਬਰ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ ਜਿਸ ਨਾਲ ਤੁਹਾਨੂੰ ਭੁੱਖ ਨਹੀਂ ਲੱਗਦੀ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸਨੂੰ ਆਪਣੀ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਤੁਸੀਂ ਛਿਲਕੇ ਸਮੇਤ ਬਦਾਮ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਕਈ ਸਿਹਤ ਲਾਭ ਮਿਲਣਗੇ। ਬਦਾਮ ‘ਚ ਐਂਟੀਆਕਸੀਡੈਂਟਸ ਦੀ ਚੰਗੀ ਮਾਤਰਾ ਵੀ ਪਾਈ ਜਾਂਦੀ ਹੈ। ਇਹ ਤੁਹਾਡੇ ਮੈਟਾਬੋਲਿਜ਼ਮ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਸ਼ੇਕ ‘ਚ ਮਿਲਾਕੇ ਕਰੋ ਸੇਵਨ : ਤੁਸੀਂ ਬਦਾਮ ਨੂੰ ਸ਼ੇਕ ਜਾਂ ਸਮੂਦੀ ‘ਚ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ। ਤੁਸੀਂ ਬਦਾਮ ਅਤੇ ਦੁੱਧ ਤੋਂ ਤਿਆਰ ਸਮੂਦੀ ਬਣਾ ਕੇ ਪੀ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਲੋੜੀਂਦੀ ਮਾਤਰਾ ‘ਚ ਪੋਸ਼ਣ ਮਿਲਦਾ ਹੈ ਅਤੇ ਤੁਹਾਡਾ ਭਾਰ ਵੀ ਘੱਟ ਹੁੰਦਾ ਹੈ।
ਬਦਾਮ ਦਾ ਦੁੱਧ : ਤੁ ਸੀਂ ਨਾਸ਼ਤੇ ‘ਚ ਬਦਾਮ ਦੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਗੁਣ ਸਰੀਰ ਨੂੰ ਪੋਸ਼ਕ ਤੱਤ ਦਿੰਦੇ ਹਨ। ਨਾਲ ਹੀ ਜੇਕਰ ਤੁਸੀਂ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਨੂੰ ਆਪਣੀ ਡਾਇਟ ਦਾ ਹਿੱਸਾ ਬਣਾ ਸਕਦੇ ਹੋ।