Connect with us

ਪੰਜਾਬ ਨਿਊਜ਼

600 ਕਰੋੜ ਨਾਲ ਬੁੱਢੇ ਨਾਲੇ ਦਾ ਪਾਣੀ ਹੋਵੇਗਾ ਸਾਫ਼, ਰਾਜਸਥਾਨ ਨੂੰ ਵੀ ਮਿਲੇਗਾ ਸਾਫ਼ ਸੁਥਰਾ ਪਾਣੀ: ਭਗਵੰਤ ਮਾਨ

Published

on

With 600 crores, the old drain water will be clean, Rajasthan will also get clean water: Bhagwant Mann

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਨੂੰ ਪੂਰੀ ਤਰ੍ਹਾਂ ਨਾਲ 600 ਕਰੋੜ ਰੁਪਏ ਦੀ ਲਾਗਤ ਨਾਲ ਸਾਫ਼ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ਼ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਗੰਦੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਤੋਂ ਰਾਹਤ ਮਿਲੇਗੀ, ਸਗੋਂ ਸਤਲੁਜ ਦਾ ਪਾਣੀ ਵੀ ਸਾਫ਼ ਹੋ ਕੇ ਰਾਜਸਥਾਨ ਪਹੁੰਚੇਗਾ।

ਮੁੱਖ ਮੰਤਰੀ ਐਤਵਾਰ ਸ਼੍ਰੀ ਗੰਗਾਨਗਰ ਵਿਖੇ ਆਮ ਆਦਮੀ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ’ਚ ਬਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ ਅਤੇ ਅਗਲੇ 3 ਤੋਂ 4 ਮਹੀਨਿਆਂ ’ਚ ਬੁੱਢਾ ਨਾਲਾ ਸਾਫ਼ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ’ਚ ਪਾਣੀ ਦੀ ਸਮੱਸਿਆ ਗੰਭੀਰ ਹੈ, ਜਿਸ ਲਈ ਸੂਬੇ ਦੀ ਗਹਿਲੋਤ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਇੰਦਰਾ ਗਾਂਧੀ ਨਹਿਰ ਤੋਂ 18 ਹਜ਼ਾਰ ਕਿਊਸਿਕ ਪਾਣੀ ਰਾਜਸਥਾਨ ਨੂੰ ਦਿੱਤਾ ਜਾਂਦਾ ਹੈ। ਗਹਿਲੋਤ ਸਰਕਾਰ ਨੇ ਮਈ-ਜੂਨ ਮਹੀਨੇ ’ਚ ‘ਬੰਦੀ’ ਲੈ ਲਈ ਸੀ, ਜਦਕਿ ਰਾਜਸਥਾਨ ਦੇ ਲੋਕਾਂ ਨੂੰ ਗਰਮੀਆਂ ’ਚ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ।

Facebook Comments

Trending