Connect with us

ਪੰਜਾਬ ਨਿਊਜ਼

ਪੂਰੇ ਪੰਜਾਬ ‘ਚ ਯੈਲੋ ਅਲਰਟ! ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ

Published

on

Yellow alert throughout Punjab! Warning people to be careful

ਲੁਧਿਆਣਾ : ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ ਜਿਸ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਹੈ, ਉਸ ਨਾਲ ਪੰਜਾਬ ਦੇ ਪਹਿਲਾਂ ਹੀ ਪਾਣੀ ਵਿੱਚ ਡੁੱਬੇ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਭਾਵੇਂ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਨਾ ਵਧਣ ਕਾਰਨ ਕੁਝ ਰਾਹਤ ਮਿਲੀ ਸੀ ਤੇ ਜਨ-ਜੀਵਨ ਵੀ ਲੀਹ ‘ਤੇ ਆਉਣਾ ਸ਼ੁਰੂ ਹੋ ਗਿਆ ਸੀ, ਪਰ ਹੁਣ ਬਾਰਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਪਹਿਲਾਂ ਹੀ ਬਿਆਸ, ਰਾਵੀ ਤੇ ਸਤਲੁਜ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਹੇ ਹਨ ਤੇ ਹੁਣ ਇਨ੍ਹਾਂ ਵਿੱਚ ਪਾਣੀ ਹੋਰ ਵਧ ਸਕਦਾ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਜਲੰਧਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਅੰਮ੍ਰਿਤਸਰ, ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਦਰਿਆਵਾਂ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦਾ ਅਨੁਮਾਨ ਹੈ।

Facebook Comments

Trending