ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਇਹ ਬਿਮਾਰੀ ਜ਼ਿਆਦਾ ਤਣਾਅ ਲੈਣ ਅਤੇ ਸਰੀਰ ਵਿੱਚ ਸੋਡੀਅਮ ਦੀ ਮਾਤਰਾ ਵਧਣ ਨਾਲ ਹੁੰਦੀ ਹੈ। ਹਾਈ ਬੀਪੀ ਦਿਲ ਦੇ ਰੋਗਾਂ ਦਾ ਖ਼ਤਰਾ ਵਧਾਉਂਦਾ ਹੈ। ਸਿਹਤ ਮਾਹਿਰਾਂ ਅਨੁਸਾਰ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣੇ ਬੀਪੀ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ। ਤਣਾਅ ਤੋਂ ਵੀ ਦੂਰ ਰਹੋ। ਜੇਕਰ ਤੁਸੀਂ ਵੀ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਅਤੇ ਵਧਦੇ ਬੀਪੀ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਇਨ੍ਹਾਂ 5 ਚੀਜ਼ਾਂ ਨੂੰ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ-
ਆਂਵਲਾ ਖਾਓ :
ਆਂਵਲਾ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ‘ਚ ਜ਼ਰੂਰੀ ਪੋਸ਼ਕ ਤੱਤ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ‘ਚ ਫਾਇਦੇਮੰਦ ਹੁੰਦੇ ਹਨ। ਇਸ ਵਿਚ ਪਾਇਆ ਜਾਣ ਵਾਲਾ ਪੋਟਾਸ਼ੀਅਮ ਹਾਈ ਬਲੱਡ ਪ੍ਰੈਸ਼ਰ ਲਈ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।
ਕਾਲੀ ਮਿਰਚ ਦੀ ਚਾਹ ਪੀਓ
ਜੇਕਰ ਤੁਸੀਂ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਤਾਂ ਕਾਲੀ ਮਿਰਚ ਦਾ ਸੇਵਨ ਕਰੋ। ਕਾਲੀ ਮਿਰਚ ‘ਚ ਮੈਂਗਨੀਜ਼, ਕਾਪਰ, ਕੈਲਸ਼ੀਅਮ, ਫਾਸਫੋਰਸ, ਆਇਰਨ, ਪੋਟਾਸ਼ੀਅਮ, ਵਿਟਾਮਿਨ-ਸੀ, ਕੇ, ਬੀ6 ਅਤੇ ਰਿਬੋਫਲੇਵਿਨ ਪਾਏ ਜਾਂਦੇ ਹਨ, ਜੋ ਕਿ ਕਈ ਬਿਮਾਰੀਆਂ ਦੀ ਦਵਾਈ ਸਮਾਨ ਹਨ। ਖਾਸ ਕਰਕੇ ਬਦਲਦੇ ਮੌਸਮ ‘ਚ ਹੋਣ ਵਾਲੀ ਜ਼ੁਕਾਮ ਤੇ ਖਾਂਸੀ ਲਈ ਇਹ ਇਕ ਰਾਮਬਾਣ ਦਵਾਈ ਹੈ। ਇਸ ਦੀ ਚਾਹ ਪੀਣ ਨਾਲ ਵਧਦੇ ਭਾਰ ਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।
ਲਸਣ ਦਾ ਸੇਵਨ ਕਰੋ
ਸਰਦੀਆਂ ਵਿੱਚ ਸਕਿੱਨ ਦੀ ਨਮੀ ਬਰਕਰਾਰ ਰੱਖਣ ਲਈ ਡਾਕਟਰ ਲਸਣ ਖਾਣ ਦੀ ਸਲਾਹ ਦਿੰਦੇ ਹਨ। ਇਸ ਦੇ ਨਾਲ ਹੀ ਲਸਣ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ‘ਚ ਵੀ ਰਾਹਤ ਮਿਲਦੀ ਹੈ। ਇਸ ‘ਚ ਐਲੀਸਿਨ ਤੇ ਗੰਧਕ ਪਾਏ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਸਾਬਿਤ ਹੁੰਦੇ ਹਨ।
ਗਾਜਰ ਖਾਓ
ਅੱਖਾਂ ਦੀ ਦੇਖਭਾਲ ਲਈ ਡਾਕਟਰ ਗਾਜਰ ਖਾਣ ਦੀ ਸਲਾਹ ਦਿੰਦੇ ਹਨ। ਇਸ ਦੀ ਵਰਤੋਂ ਨਾਲ ਨਾ ਸਿਰਫ ਅੱਖਾਂ ਦੀ ਰੌਸ਼ਨੀ ਵਧਦੀ ਹੈ, ਸਗੋਂ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ। ਇਸ ਵਿੱਚ ਪੋਟਾਸ਼ੀਅਮ ਵੀ ਪਾਇਆ ਜਾਂਦਾ ਹੈ। ਇਸ ਦੇ ਲਈ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਗਾਜਰ ਦਾ ਸੇਵਨ ਕੀਤਾ ਜਾ ਸਕਦਾ ਹੈ।
ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।