ਲੁਧਿਆਣਾ : ਪੰਜਾਬ ‘ਚ ਵਿਦੇਸ਼ਾਂ ‘ਚ ਪੈਸੇ ਭੇਜਣ ਦੇ ਨਾਂ ‘ਤੇ ਠੱਗੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੁਲਜ਼ਮਾਂ ਨੇ ਇੰਗਲੈਂਡ ਦਾ ਵਰਕ ਵੀਜ਼ਾ ਦਿਵਾਉਣ ਦੇ ਨਾਂ ‘ਤੇ ਨੌਜਵਾਨ ਨਾਲ 29 ਲੱਖ ਰੁਪਏ ਦੀ ਠੱਗੀ ਮਾਰੀ।
ਥਾਣਾ ਡਵੀਜ਼ਨ ਨੰ. 3 ਦੀ ਪੁਲਿਸ ਨੇ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਦੀ ਪਛਾਣ ਪ੍ਰਸ਼ਾਂਤ ਕਪੂਰ, ਸੁਦਰਸ਼ਨ ਪਤਨੀ ਪ੍ਰਸ਼ਾਂਤ ਕਪੂਰ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ, ਪਾਰਥ ਅਤੇ ਮੈਸਰਜ਼ ਵੀਜ਼ਾ ਕਲੀਨਿਕ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।ਸ਼ਿਕਾਇਤਕਰਤਾ ਸੁਮਿਤ ਮੱਗੋ ਪੁੱਤਰ ਵਿਨੋਦ ਮੱਗੋ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਨੂੰ ਵਿਦੇਸ਼ ਜਾਣ ਲਈ 29 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਬਾਹਰ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ।