ਅਪਰਾਧ
1 ਕਰੋੜ 80 ਲੱਖ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
Published
3 years agoon

ਲੁਧਿਆਣਾ: ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 1 ਕਰੋੜ 80 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਰਣਧੀਰ ਸਿੰਘ ਉਰਫ ਰਾਣਾ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਮਾਛੀਆਂ ਵਲੋਂ ਕੀਤੀ ਗਈ ਹੈ।
ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ‘ਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਹੈਰੋਇਨ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਆਪਣੀ ਸਕੂਟਰ ‘ਤੇ 33 ਫੁੱਟਾ ਰੋਡ ਮੁੰਡੀਆਂ ਕਲਾਂ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ ‘ਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਐਕਟਿਵਾ ਭਜਾ ਲਿਆ।
ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ 363 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 1 ਕਰੋੜ 80 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਰਣਧੀਰ ਸਿੰਘ ਪਿਛਲੇ 10 ਸਾਲ ਤੋਂ ਟਰੱਕ ਡਰਾਈਵਰ ਹੈ ਤੇ ਘੋੜਾ ਕਾਲੋਨੀ ਤੋਂ ਇਹ ਹੈਰੋਇਨ ਲੈ ਕੇ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਦਾ ਸੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ