Connect with us

ਅਪਰਾਧ

ਪੁਲਿਸ ਦੀ ਕਾਰਵਾਈ : ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ

Published

on

ਖਰੜ: ਪੁਲੀਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਸੰਨੀ ਐਨਕਲੇਵ ਥਾਣੇ ਦੀ ਪੁਲੀਸ ਨੇ ਦੋ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਾਰ, ਇਨਵਰਟਰ, ਮੋਟਰਸਾਈਕਲ ਅਤੇ ਸਕੂਟਰ ਬਰਾਮਦ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਸੁਰਾਗ ਮਿਲਣ ਦੀ ਉਮੀਦ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਐਸਆਈ ਚਰਨਜੀਤ ਸਿੰਘ ਰਾਮੇਵਾਲ ਨੇ ਦੱਸਿਆ ਕਿ ਚੌਕੀ ਪੁਲੀਸ ਨੇ ਮੁਲਜ਼ਮ ਗੁਰਜੀਤ ਸਿੰਘ ਵਾਸੀ ਈਕੋ ਫਲੋਰ ਝੁੰਗੀਆ ਰੋਡ ਖਰੜ ਅਤੇ ਚੰਨਣ ਸਿੰਘ ਮੁੰਡੀ ਵਾਸੀ ਖਰੜ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Advertisement

Trending